ਮੋਹਾਲੀ, 16 ਨਵੰਬਰ, ਦੇਸ਼ ਕਲਿਕ ਬਿਊਰੋ :
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਾਂ ‘ਤੇ ਮੋਹਾਲੀ ਦੇ ਅਧੀਨ ਪੈਂਦੇ ਏਅਰਪੋਰਟ ਰੋਡ ਕੁੰਭੜਾ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ ਹਨ। ਇਨ੍ਹਾਂ ਨਾਅਰਿਆਂ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ “ਹਿੰਦੂ ਅੱਤਵਾਦੀ” ਕਿਹਾ ਗਿਆ ਹੈ।
ਪੰਨੂ ਨੇ ਆਪਣਾ ਵੀਡੀਓ ਜਾਰੀ ਕਰਕੇ ਸਿੱਖ ਨੌਜਵਾਨਾਂ ਨੂੰ 17 ਨਵੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਅਪੀਲ ਕੀਤੀ ਹੈ। ਇਹ ਵੀਡੀਓ ਜਾਰੀ ਕਰਕੇ ਪੰਨੂੰ ਨੇ ਹਾਲ ਹੀ ਵਿੱਚ ਪਰਵਾਸੀਆਂ ਵੱਲੋਂ ਕਤਲ ਕੀਤੇ ਗਏ ਇੱਕ ਨੌਜਵਾਨ ਦੇ ਕਤਲ ਸਬੰਧੀ ਵੀ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।
Published on: ਨਵੰਬਰ 16, 2024 12:11 ਬਾਃ ਦੁਃ