ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ : ਡਿਪਟੀ ਕਮਿਸ਼ਨਰ

Punjab

ਬਠਿੰਡਾ, 15 ਨਵੰਬਰ : ਦੇਸ਼ ਕਲਿੱਕ ਬਿਓਰੋ

ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਗਾਂਊ ਤਿਆਰੀਆਂ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੇ ਅੰਦਰ-ਬਾਹਰ ਸਾਫ-ਸਫਾਈ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਚਾਲੂ ਰੱਖਣੀ ਯਕੀਨੀ ਬਣਾਈ ਜਾਵੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ  ਨੇ ਜ਼ਿਲ੍ਹਾ ਖੇਡ ਅਫ਼ਸਰ, ਜ਼ਿਲ੍ਹਾ ਮੰਡੀ ਅਫ਼ਸਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਅਗਾਊਂ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਐਸਡੀਐਮ ਮੌੜ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ ਗਿੱਲ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।