ਚੰਡੀਗੜ੍ਹ, 17 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਹੈ।ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਜਿਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਵਿੱਚ ਮੀਂਹ ਵੀ ਪਿਆ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਦਾ ਅਸਰ ਰਹੇਗਾ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।