ਮਣੀਪੁਰ ‘ਚ ਹਿੰਸਕ ਪ੍ਰਦਰਸ਼ਨ, CM ਸਮੇਤ ਕਈ ਮੰਤਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, 5 ਜ਼ਿਲ੍ਹਿਆਂ ‘ਚ ਕਰਫਿਊ 7 ‘ਚ ਇੰਟਰਨੈਟ ਬੰਦ 

ਰਾਸ਼ਟਰੀ

ਇੰਫਾਲ, 17 ਨਵੰਬਰ, ਦੇਸ਼ ਕਲਿਕ ਬਿਊਰੋ :

ਮਣੀਪੁਰ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਸ਼ਨੀਵਾਰ ਨੂੰ ਹਿੰਸਕ ਹੋ ਗਿਆ। ਮਤੇਈ ਦੇ ਪ੍ਰਭਾਵ ਵਾਲੀ ਇੰਫਾਲ ਘਾਟੀ ਵਿਚ ਪ੍ਰਦਰਸ਼ਨਕਾਰੀਆਂ ਨੇ ਰਾਜ ਸਰਕਾਰ ਦੇ ਤਿੰਨ ਮੰਤਰੀਆਂ ਅਤੇ ਭਾਜਪਾ ਦੇ ਛੇ ਵਿਧਾਇਕਾਂ ਦੇ ਘਰਾਂ ‘ਤੇ ਹਮਲਾ ਕੀਤਾ। ਭੜਕੀ ਭੀੜ ਨੇ ਮੰਤਰੀ ਸਪਮ ਰੰਜਨ, ਮੁੱਖ ਮੰਤਰੀ ਬੀਰੇਨ ਸਿੰਘ ਦੇ ਜਵਾਈ ਅਤੇ ਭਾਜਪਾ ਵਿਧਾਇਕ ਆਰਕੇ ਇਮੋ ਸਿੰਘ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਇਆ। ਦੇਰ ਰਾਤ ਗੁੱਸੇ ਵਿੱਚ ਆਈ ਭੀੜ ਮੁੱਖ ਮੰਤਰੀ ਬੀਰੇਨ ਸਿੰਘ ਦੇ ਘਰ ਵੀ ਪਹੁੰਚ ਗਈ।

ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਸੁਰੱਖਿਆ ਬਲਾਂ ਨੂੰ ਅੱਥਰੂ ਗੈਸ ਦੇ ਗੋਲੇ ਅਤੇ ਹਵਾਈ ਫਾਇਰਿੰਗ ਕਰਨੀ ਪਈ। ਵਿਗੜਦੀ ਸਥਿਤੀ ਨੂੰ ਦੇਖਦੇ ਹੋਏ 5 ਜ਼ਿਲਿਆਂ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਕੁਝ ਮੰਤਰੀਆਂ ਸਮੇਤ ਭਾਜਪਾ ਦੇ 19 ਵਿਧਾਇਕਾਂ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਪੱਤਰ ਭੇਜ ਕੇ ਬੀਰੇਨ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ ਹੈ। ਸੂਤਰਾਂ ਮੁਤਾਬਕ ਜੇਕਰ ਅਗਲੇ ਦੋ-ਤਿੰਨ ਦਿਨਾਂ ‘ਚ ਹਾਲਾਤ ਵਿਗੜਦੇ ਹਨ ਤਾਂ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾ ਸਕਦਾ ਹੈ।

Latest News

Latest News

Leave a Reply

Your email address will not be published. Required fields are marked *