ਮੋਹਾਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋ
ਮੁਹਾਲੀ ‘ਚ ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਇਹ ਮੁਕਾਬਲਾ ਲਾਲੜੂ ਵਿਖੇ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਵਿਚਾਲੇ ਮੁੱਠਭੇੜ ਦੌਰਾਨ ਇਕ ਬਦਮਾਸ਼ ਦੇ ਪੈਰ ‘ਚ ਗੋਲੀ ਲੱਗੀ ਹੈ।
ਪੁਲਿਸ ਨੇ ਮੁਕਾਬਲੇ ਤੋਂ ਬਾਅਦ ਬਦਮਾਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ।ਜਖਮੀ ਗੈਂਗਸਟਰ ਦਾ ਨਾਂ ਸਤਪ੍ਰੀਤ ਸੱਤੀ ਦੱਸਿਆ ਜਾ ਰਿਹਾ ਹੈ। ਇਸ ਗਿਰੋਹ ਖ਼ਿਲਾਫ਼ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਕਈ ਜ਼ਿਲ੍ਹਿਆਂ ਵਿਚ ਵੀ ਕਈ ਕੇਸ ਦਰਜ ਹਨ। ਮੁਲਜ਼ਮ ਤਿੰਨ ਅਤੇ ਚਾਰ ਨਵੰਬਰ ਦੀ ਰਾਤ ਨੂੰ ਚੰਡੀਗੜ੍ਹ ਦਿੱਲੀ ਹਾਈਵੇਅ ਉਤੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਸਨ।ਇਹ ਵੀ ਪਤਾ ਲੱਗਾ ਹੈ ਕਿ ਮੁਕਾਬਲੇ ‘ਚ ਜ਼ਖ਼ਮੀ ਹੋਇਆ ਬਦਮਾਸ਼ ਹਥਿਆਰ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ।ਮੁਕਾਬਲੇ ‘ਚ ਜ਼ਖਮੀ ਬਦਮਾਸ਼ ਕੋਲੋਂ ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਮੁਹਾਲੀ : ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਹਥਿਆਰ ਸਮੇਤ ਕੀਤਾ ਕਾਬੂ