ਸੁਲਤਾਨਪੁਰ ਲੋਧੀ, 17 ਨਵੰਬਰ, ਦੇਸ਼ ਕਲਿਕ ਬਿਊਰੋ :
ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਪਿੰਡ ਬੱਤੀ ਪਾਲੀਆ (ਸਲੇਰਨੋ) ਨੇੜੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ।
ਉਸ ਦੇ ਨਾਲ ਕੰਮ ਕਰਨ ਵਾਲੇ ਮਨਿੰਦਰ ਸਿੰਘ ਬੱਲ ਨੇ ਪਰਿਵਾਰ ਨੂੰ ਦੱਸਿਆ ਕਿ ਮਨਜਿੰਦਰ ਇਕੱਲਾ ਹੀ ਖੇਤਾਂ ਵਿੱਚ ਹਲ ਵਾਹ ਰਿਹਾ ਸੀ ਅਤੇ ਉਹ ਦੁਪਹਿਰ ਸਮੇਂ ਆਪਣੇ ਸਾਥੀਆਂ ਨਾਲ ਕੰਮ ਛੱਡ ਕੇ ਥੋੜ੍ਹੀ ਦੂਰ ਖੇਤਾਂ ਵਿੱਚ ਆਰਾਮ ਕਰਨ ਚਲਾ ਗਿਆ। ਖੇਤ ਦੇ ਮਾਲਕ ਨੇ ਉਸ ਨੂੰ ਫੋਨ ‘ਤੇ ਦੱਸਿਆ ਕਿ ਮਨਜਿੰਦਰ ਸਿੰਘ ਰਿੰਪਾ ਦਾ ਐਕਸੀਡੈਂਟ ਹੋ ਗਿਆ ਹੈ।
ਮਨਜਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਇਟਲੀ ਰਹਿੰਦਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਨਜਿੰਦਰ ਸਿੰਘ ਦੇ ਦਿਹਾਂਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਥੋਂ ਦੀ ਪੁਲਿਸ ਨੇ ਮਨਜਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਬਿਆਨ ਵੀ ਦਰਜ ਕਰਵਾਏ ਗਏ ਹਨ।
Published on: ਨਵੰਬਰ 17, 2024 11:10 ਪੂਃ ਦੁਃ