ਅੰਮ੍ਰਿਤਸਰ, 18 ਨਵੰਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਹਾਲਾਂਕਿ ਇਸ ਦਾ ਅਧਿਕਾਰਤ ਸ਼ਡਿਊਲ ਅਜੇ ਕਿਸੇ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ ਪਰ ਜਾਣਕਾਰੀ ਮੁਤਾਬਕ ਉਹ ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਆਉਣਗੇ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।ਹਾਲਾਂਕਿ ਆਪਣੇ ਅਣ-ਅਧਿਕਾਰਤ ਪ੍ਰੋਗਰਾਮ ਅਨੁਸਾਰ ਉਹ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਹੀ ਆ ਰਹੇ ਹਨ।
ਸੂਤਰਾਂ ਮੁਤਾਬਕ ਰਾਹੁਲ ਗਾਂਧੀ ਅੱਜ ਸ਼ਾਮ 4.30 ਵਜੇ ਮਹਾਰਾਸ਼ਟਰ ਤੋਂ ਝਾਰਖੰਡ ਜਾਣਗੇ, ਫਿਰ ਉਥੋਂ ਉਹ ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ 6 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਕੁਝ ਦੇਰ ਲਈ ਹੋਟਲ ਰਮਾਦਾ ਜਾਣਗੇ ਅਤੇ ਉਥੋਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿੱਚ ਰਾਤ ਠਹਿਰਨਗੇ ਅਤੇ ਸਵੇਰੇ ਵਾਪਸ ਜਾਣਗੇ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਤ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।