ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਅੱਜ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪ੍ਰਵਾਨ ਨਹੀਂ ਕੀਤਾ। ਪਾਰਟੀ ਦੇ ਵਰਕਿੰਗ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਤੇ ਨਾਲ ਹੀ ਫੈਸਲਾ ਕੀਤਾ ਕਿ ਪਹਿਲਾਂ ਜਿਲ੍ਹਾ ਅਤੇ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਮੀਟਿੰਗਾ ਤੋਂ ਬਾਅਦ ਅਸਤੀਫੇ ਬਾਰੇ ਕੋਈ ਅਗਲਾ ਕਦਮ ਚੁਕਿਆ ਜਾਵੇਗਾ ਕਿ ਅਸਤੀਫਾ ਪ੍ਰਵਾਨ ਕਰਨਾ ਹੈ ਜਾਂ ਨਹੀਂ।
ਸ. ਭੂੰਦੜ ਦੀ ਇਸ ਗੱਲ ਨ੍ਵੰ ਇਹੀ ਸਮਝਿਆ ਜਾ ਰਿਹਾ ਹੈ ਕਿ ਅਕਾਲ ਤਖਤ ਵੱਲੋਂ ਕੋਈ ਫੈਸਲਾ ਲਏ ਜਾਣ ਤੋਂ ਪਹਿਲਾਂ ਉਨ੍ਹਾ ਦੇ ਅਸਤੀਫੇ ਨੂੰ ਪ੍ਰਵਾਨ ਨਾ ਕਰਨ ਦੀ ਗੱਲ ਅਕਾਲ ਤਖਤ ਨੂੰ ਨਾ ਪੱਖੀ ਲੱਗੇਗੀ ਜਿਸ ਕਰਕੇ ਉਨ੍ਹਾਂ ਨੇ ਇਸ ਨੂੰ ਅਜੇ ਹੋਰ ਲਮਕਾਉਣ ਦਾ ਫੈਸਲਾ ਕੀਤਾ ਹੈ।
Published on: ਨਵੰਬਰ 18, 2024 4:58 ਬਾਃ ਦੁਃ