ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਐਨ ਕੇ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਐਨ.ਕੇ. ਸ਼ਰਮਾ ਨੂੰ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਤੋਂ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਗਿਆ ਸੀ। ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ।
ਅਸਤੀਫਾ ਦੇਣ ਦਾ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਹੈ। ਉਧਰ, ਐਨ.ਕੇ. ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵਿਰੋਧੀ ਆਗੂਆਂ ਵੱਲੋਂ ਸੁਖਬੀਰ ਬਾਦਲ ਖਿਲਾਫ ਦੂਸ਼ਣਬਾਜੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਖੁਦ ਅਕਾਲ ਤਖਤ ‘ਤੇ ਜਾ ਕੇ ਆਪਣਾ ਦੋਸ਼ ਕਬੂਲ ਕੀਤਾ ਹੈ
Published on: ਨਵੰਬਰ 18, 2024 4:32 ਬਾਃ ਦੁਃ