ਸ਼ੰਭੂ, 18 ਨਵੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਧਰਨਾ ਲਾਈ ਬੈਠੇ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਚੰਡੀਗੜ੍ਹ ਵਿੱਚ ਸੋਮਵਾਰ (18 ਨਵੰਬਰ) ਨੂੰ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਮੁੜ ਦਿੱਲੀ ਕੂਚ ਦਾ ਫੈਸਲਾ ਲਿਆ ਗਿਆ।ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਲਈ ਰਵਾਨਾ ਹੋਵਾਂਗੇ।
ਪੰਧੇਰ ਦਾ ਕਹਿਣਾ ਹੈ ਕਿ ਕਿਸਾਨ 9 ਮਹੀਨਿਆਂ ਤੋਂ ਚੁੱਪ ਬੈਠੇ ਹਨ ਪਰ ਸਰਕਾਰਾਂ ਵੱਲੋਂ ਸਾਡੀ ਅਣਦੇਖੀ ਕੀਤੀ ਜਾ ਰਹੀ ਹੈ। ਇਸ ਕਾਰਨ ਦਿੱਲੀ ਜਾਣ ਦਾ ਫੈਸਲਾ ਕੀਤਾ ਹੈ।ਇਸ ਵਾਰ ਕਿਸਾਨ ਆਪਣੇ ਨਾਲ ਟਰੈਕਟਰ-ਟਰਾਲੀ ਨਹੀਂ ਲੈ ਕੇ ਜਾਣਗੇ, ਸਗੋਂ ਗਰੁੱਪਾਂ ਵਿੱਚ ਜਾਣਗੇ। ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਧਰਨੇ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇ।
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸਰਕਾਰ ਕੋਲ 6 ਦਸੰਬਰ ਤੱਕ ਦਾ ਸਮਾਂ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ। ਗਰੁੱਪਾਂ ਨਾਲ ਦਿੱਲੀ ਵੱਲ ਕੂਚ ਕਰਨਗੇ। ਜੇਕਰ ਕੋਈ ਹੋਰ ਰਣਨੀਤੀ ਬਣਦੀ ਹੈ ਤਾਂ ਮੀਡੀਆ ਨੂੰ ਦੱਸਾਂਗੇ।
Published on: ਨਵੰਬਰ 18, 2024 2:04 ਬਾਃ ਦੁਃ