ਨਵੀਂ ਦਿੱਲੀ: 18 ਨਵੰਬਰ, ਦੇਸ਼ ਕਲਿੱਕ ਬਿਓਰੋ
ਸੁਪਰੀਮ ਕੋਰਟ ਨੇ ਵੱਧ ਰਹੇ ਪ੍ਰਦੂਸ਼ਨ ਕਾਰਨ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਖਿਆ ਹੈ ਕਿ ਉਹ ਸਕੂਲਾਂ ਨੂੰ ਬੰਦ ਕਰਕੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਾਉਣ ਬਾਰੇ ਫੈਸਲਾ ਲੈਣ। ਅਜਿਹੇ ਵਿਚ ਪੰਜਾਬ ਵਿੱਚ ਵੀ ਆਨਲਾਈਨ ਕਲਾਸਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਉਚ ਅਦਾਲਤ ਨੇ ਹੁਣ ਸਰਕਾਰ ਨੂੰ ਦਿੱਲੀ-ਐਨਸੀਆਰ ਵਿੱਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਬੰਦ ਕਰਨ ਲਈ ਵੀ ਕਿਹਾ ਹੈ।ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਪ੍ਰਾਇਮਰੀ ਜਮਾਤਾਂ ਨੂੰ ਲੈ ਕੇ ਪਹਿਲਾਂ ਹੀ ਫੈਸਲਾ ਲਿਆ ਜਾ ਚੁੱਕਾ ਹੈ।
Published on: ਨਵੰਬਰ 18, 2024 4:13 ਬਾਃ ਦੁਃ