ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :
ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਅਮਰੀਕਾ ‘ਚ ਗ੍ਰਿਫਤਾਰੀ ਦੀ ਖਬਰ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਸ ਨੂੰ ਕੈਲੀਫੋਰਨੀਆ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਅਨਮੋਲ ‘ਤੇ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦਾ ਦੋਸ਼ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਅਨਮੋਲ ਦਾ ਨਾਂ ਆਇਆ ਸੀ।
ਦਿੱਲੀ ਅਤੇ ਮੁੰਬਈ ਪੁਲਸ ਨੇ ਅਜੇ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਅਮਰੀਕਾ ਨੇ ਦੋ ਹਫਤੇ ਪਹਿਲਾਂ ਅਨਮੋਲ ਬਿਸ਼ਨੋਈ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅਨਮੋਲ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਸ ਦੇ ਨਾਲ ਹੀ ਉਸ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਸਾਹਮਣੇ ਆਇਆ ਹੈ।
Published on: ਨਵੰਬਰ 19, 2024 10:27 ਪੂਃ ਦੁਃ