ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ‘ਚ ਵੋਟਾਂ ਨਾਲ ਜਿੱਤਾ ਕੇ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਨੂੰ ਖਤਮ ਕਰੋ: ਕਿਸ਼ਨ ਚੰਦਰ ਮਹਾਜ਼ਨ

Punjab

ਡੇਰਾ ਬਾਬਾ ਨਾਨਕ: 19 ਨਵੰਬਰ, ਦੇਸ਼ ਕਲਿੱਕ ਬਿਓਰੋ

ਅੱਜ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਉਪ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਅਥਾਹ ਵਿਕਾਸ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਕੇ ਅਤੇ ਹਲਕੇ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਲ‌ਈ ਸੜਕਾਂ ਦਾ ਜਾਲ ਵਿਛਾਉਣ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਹਰੇਕ ਪਿੰਡ ਵਿੱਚ ਕਰਵਾਏ ਗਏ ਇਤਿਹਾਸਕ ਵਿਕਾਸ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਇਕ ਇਕ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਹਾਰਦਿਕ ਅਪੀਲ ਕੀਤੀ। ਕਿਸਾਨਾਂ, ਵਪਾਰੀਆਂ,ਦਲਿਤ ਭਰਾਵਾਂ,ਮਸੀਹ ਭਰਾਵਾਂ ਅਤੇ ਕਿਰਤੀ ਲੋਕਾਂ ਦਾ ਹਾਸਾ ਜੋ ਆਮ ਆਦਮੀ ਪਾਰਟੀ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਲੁੱਟ ਕਰਕੇ ਖੋਹਿਆ ਹੈ ਤੇ ਕਿਰਤੀ ਕਾਮਿਆਂ ਦੇ ਹੱਕਾਂ ਉਤੇ ਡਾਕਾ ਮਾਰ ਕਿ ਉਹਨਾਂ ਦੇ ਪਰਿਵਾਰਾਂ ਦੇ ਖੁਸ਼ੀ ਅਤੇ ਖੇੜੇ ਮਲੀਆਮੇਟ ਕੀਤੇ ਹਨ ਇਹਨਾਂ ਸਭ ਵਰਗਾਂ ਦੇ ਖੁਸ਼ੀਆਂ ਖੇੜਿਆਂ ਨੂੰ ਵਾਪਸ ਲਿਆਉਣ ਲਈ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਸਰਕਾਰ ਬਣਾ ਕਿ ਵਾਪਿਸ ਕੀਤੇ ਜਾਣ ਦਾ ਅਗਾਜ਼ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਜਿੱਤ ਕੇ ਕਾਂਗਰਸ ਪਾਰਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪ‌ਏ ਦੇਣ ਦੀ ਜੋ ਗਾਰੰਟੀ ਦਿੱਤੀ ਸੀ ਆਮ ਆਦਮੀ ਪਾਰਟੀ ਵੱਲੋਂ ਇਸ ਗਾਰੰਟੀ ਨੂੰ ਪੂਰਾ ਨਾ ਕਰਕੇ ਪੰਜਾਬ ਦੀਆਂ ਸਾਡੀਆਂ ਮਾਵਾਂ ਭੈਣਾਂ ਨਾਲ ਵੱਡਾ ਧੋਖਾ ਦਿੱਤਾ ਹੈ ਹੁਣ ਹਲਕਾ ਡੇਰਾ ਬਾਬਾ ਨਾਨਕ ਦੀਆਂ ਔਰਤਾਂ ਆਪਣੇ ਨਾਲ ਹੋਏ ਇਸ ਮਜ਼ਾਕ ਦਾ ਬਦਲਾ 20 ਨਵੰਬਰ ਵੋਟਾਂ ਵਾਲੇ ਦਿਨ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਆਪਣੇ ਨਾਲ ਹੋਏ ਇਸ ਧੋਖੇ ਦਾ ਬਦਲਾ ਲੈਣ ਲਈ ਤਿਆਰ ਬਰ ਤਿਆਰ ਬੈਠੀਆਂ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।