ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਵਿੱਚ ਪ੍ਰਦੂਸ਼ਣ ਕਾਰਨ ਵਿਗੜਦੀ ਸਥਿਤੀ ਦੇ ਵਿਚਕਾਰ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 12ਵੀਂ ਜਮਾਤ ਤੱਕ ਛੁੱਟੀ ਕਰਨ ਦੇ ਅਧਿਕਾਰ ਦਿੱਤੇ ਹਨ। ਸਰਕਾਰ ਨੇ ਕਿਹਾ ਕਿ ਹਵਾ ਦੀ ਗੁਣਵੱਤਾ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਸਥਿਤੀ ਦਾ ਮੁਲਾਂਕਣ ਕਰਨ।
ਸਰਕਾਰ ਦੇ ਹੁਕਮਾਂ ਤੋਂ ਬਾਅਦ 8 ਜ਼ਿਲ੍ਹਿਆਂ ਵਿੱਚ 12ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ ਗੁਰੂਗ੍ਰਾਮ, ਫਰੀਦਾਬਾਦ, ਨੂਹ, ਝੱਜਰ, ਰੋਹਤਕ, ਰੇਵਾੜੀ, ਚਰਖੀ ਦਾਦਰੀ ਅਤੇ ਸੋਨੀਪਤ ਸ਼ਾਮਲ ਹਨ। ਇਸ ਤੋਂ ਇਲਾਵਾ ਪਾਣੀਪਤ, ਜੀਂਦ ਅਤੇ ਭਿਵਾਨੀ ਵਿੱਚ 5ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ।