ਪੰਜਾਬ ਦੇ ਚਾਰ ਜ਼ਿਲ੍ਹਿਆਂ ‘ਚ ਕੱਲ੍ਹ ਦੀ ਸਰਕਾਰੀ ਛੁੱਟੀ

Punjab

ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋ
ਜ਼ਿਮਨੀ ਚੋਣਾਂ ਕਾਰਨ ਪੰਜਾਬ ਦੇ ਚਾਰ ਜ਼ਿਲਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਜੇਕਰ ਕੋਈ ਸਰਕਾਰੀ ਕਰਮਚਾਰੀ ਇਨ੍ਹਾਂ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।