ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :
ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ।
ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਂਜ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਡੇਰਾ ਬਾਬਾ ਨਾਨਕ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਇੱਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਜਾਣਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ। ਪੰਚਾਂ ਨੂੰ ਸਹੁੰ ਚੁਕਾਉਣ ਦੀ ਰਸਮ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ਰੀਦਕੋਟ ਅਤੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋਡੀ ਐਸ.ਬੀ.ਐਸ.ਨਗਰ ਵਿਖੇ ਚੁਕਾਉਣਗੇ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ।
Published on: ਨਵੰਬਰ 19, 2024 10:51 ਪੂਃ ਦੁਃ