ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :
ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀਆਂ ਸਨ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾਂਦੀਆਂ ਹਨ।
ਅਜਿਹੇ ਬਹੁਤ ਸਾਰੇ ਲੋਕ ਅੱਜ ਵੀ ਭਾਰਤ ਵਿੱਚ ਰਹਿੰਦੇ ਹਨ ਜਿਨ੍ਹਾਂ ਕੋਲ ਆਪਣਾ ਘਰ ਨਹੀਂ ਹੈ। ਭਾਰਤ ਸਰਕਾਰ ਅਜਿਹੇ ਗਰੀਬ ਲੋੜਵੰਦ ਲੋਕਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਚਲਾਉਂਦੀ ਹੈ। ਇਸ ਸਕੀਮ ਤਹਿਤ ਭਾਰਤ ਸਰਕਾਰ ਉਨ੍ਹਾਂ ਸਾਰੇ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਕੋਲ ਮਕਾਨ ਨਹੀਂ ਹਨ। ਉਨ੍ਹਾਂ ਨੂੰ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ।