ਅੰਮ੍ਰਿਤਸਰ, 19 ਨਵੰਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਰਾਤ ਨੂੰ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਾਣੀ ਛਕਾਉਣ ਅਤੇ ਭਾਂਡੇ ਧੋਣ ਦੀ ਸੇਵਾ ਕੀਤੀ। ਰਾਹੁਲ ਪਿਛਲੇ ਸਾਲ 2 ਅਕਤੂਬਰ ਨੂੰ ਹਰਿਮੰਦਰ ਸਾਹਿਬ ਆਏ ਸਨ।ਉਦੋਂ ਵੀ ਉਨ੍ਹਾਂ ਨੇ ਭਾਂਡੇ ਧੋਤੇ ਅਤੇ ਜੁੱਤੀਆਂ ਦੀ ਸੇਵਾ ਕੀਤੀ ਸੀ।
ਰਾਹੁਲ ਰਾਂਚੀ ਤੋਂ ਅੰਮ੍ਰਿਤਸਰ ਪਹੁੰਚੇ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸਮੇਤ ਕਈ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਚੋਣ ਪ੍ਰਚਾਰ ਬੀਤੀ ਸ਼ਾਮ 6 ਵਜੇ ਸਮਾਪਤ ਹੋ ਗਿਆ ਹੈ।
ਰਾਹੁਲ ਗਾਂਧੀ ਹਰਿਮੰਦਰ ਸਾਹਿਬ ਨਤਮਸਤਕ ਹੋਏ