ਨਵੀਂ ਦਿੱਲੀ, 20 ਨਵੰਬਰ, ਦੇਸ਼ ਕਲਿੱਕ ਬਿਓਰੋ :
ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਕੰਮ ਕਰਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵਰਕ ਫਰਾਮ ਹੋਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਹਿਰ ਵਿੱਚ ਲਗਾਤਾਰ ਹਵਾ ਜ਼ਹਿਰੀਲੀ ਹੋਣ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਦੂਸ਼ਣ ਘੱਟ ਕਰਨ ਲਈ ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਵਰਕ ਫਰੌਮ ਹੋਮ ਕਰਨ ਦਾ ਫੈਸਲਾ ਕੀਤਾ ਹੈ। 50 ਫੀਸਦੀ ਕਰਮਚਾਰੀ ਘਰ ਤੋਂ ਕੰਮ ਕਰਨਗੇ। ਇਸ ਲਈ ਲਾਗੂ ਕਰਨ ਲਈ ਅੱਜ ਸਕੱਤਰੇਤ ਵਿੱਚ ਦੁਪਹਿਰ 1 ਵਜੇ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ।