ਅੰਮ੍ਰਿਤਸਰ, 20 ਨਵੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤਾ ਹੈ।
ਅਨਿਲ ਜੋਸ਼ੀ, ਜੋ ਕਿ ਭਾਰਤੀ ਜਨਤਾ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।ਉਨ੍ਹਾਂ ਨੇ 2021 ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਨ ਦਾ ਫੈਸਲਾ ਕੀਤਾ ਸੀ।
ਉਸ ਸਮੇਂ ਉਨ੍ਹਾਂ ਨੂੰ 6 ਸਾਲ ਲਈ ਭਾਜਪਾ ‘ਚੋਂ ਕੱਢ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ‘ਚ ਅਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ।