ਰਾਜੋਆਣਾ: 20 ਨਵੰਬਰ, ਦੇਸ਼ ਕਲਿੱਕ ਬਿਓਰੋ
ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪੰਥਕ ਸ਼ਖਸੀਅਤਾਂ ਭਾਈ ਰਾਜੇਆਣਾ ਦੇ ਭਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਈਆਂ।
ਇਸ ਸਮਂ ਸੰਬੋਧਨ ਹੁੰਦਿਆਂ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਮੈਂ ਸਾਲਾਂ ਬੱਧੀ ਅਦਾਲਤ ਦੇ ਫੈਸਲੇ ਦੀ ਉਡੀਕ ਕਰ ਰਿਹਾ ਹਾਂ। ਮੈਂ ਫਾਂਸੀ ਦੀ ਸਜ਼ਾ ਖਿਲਾਫ ਕੋਈ ਅਪੀਲ ਨਹੀਂ ਕੀਤੀ।ਭਾਵੇਂ ਪੰਥਕ ਧਿਰਾਂ ਨੇ ਦਬਾਅ ਪਾ ਕੇ ਫਾਂਸੀ ਦੀ ਸਜ਼ਾ ਰੁਕਵਾ ਲਈ। ਉਨ੍ਹਾ ਇਹ ਵੀ ਕਿਹਾ ਅੱਜ ਸਿੱਖਾਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ ਹੈ ਜਦ ਕਿ ਆਪਸੀ ਝਗੜਿਆਂ ਕਾਰਨ ਸਿ਼ਖ ਸੰਸਥਾਵਾਂ ਕਮਜ਼ੋਰ ਹੋ ਰਹੀਆਂ ਹਨ।
Published on: ਨਵੰਬਰ 20, 2024 1:46 ਬਾਃ ਦੁਃ