ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਇੰਸਪੈਕਟਰ ਨੇ ਮਹਿਲਾ ਵੋਟਰਾਂ ‘ਤੇ ਤਾਣਿਆ ਪਿਸਤੌਲ

ਰਾਸ਼ਟਰੀ

ਲਖਨਊ, 20 ਨਵੰਬਰ, ਦੇਸ਼ ਕਲਿਕ ਬਿਊਰੋ :
ਯੂਪੀ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੀ ਮੀਰਾਪੁਰ ਸੀਟ ‘ਤੇ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਹਫੜਾ-ਦਫੜੀ ਮੱਚ ਗਈ। ਕਕਰੌਲੀ ਥਾਣੇ ਦੇ ਇੰਸਪੈਕਟਰ ਰਾਜੀਵ ਸ਼ਰਮਾ ਨੇ ਔਰਤਾਂ ਵੱਲ ਪਿਸਤੌਲ ਤਾਣ ਕੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਕਿਹਾ ਕਿ ਇੱਥੋਂ ਚਲੇ ਜਾਓ, ਨਹੀਂ ਤਾਂ ਗੋਲੀ ਮਾਰ ਦੇਵਾਂਗਾ।
ਸਪਾ ਮੁਖੀ ਅਖਿਲੇਸ਼ ਯਾਦਵ ਨੇ ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਇੰਸਪੈਕਟਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਕਕਰੌਲੀ ‘ਚ ਹੀ ਭੀੜ ਨੇ ਪੁਲਿਸ ‘ਤੇ ਪਥਰਾਅ ਕੀਤਾ ਸੀ। ਇੱਕ ਵਾਰ ਪੁਲਿਸ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ ਸੀ।ਇਸ ਦੌਰਾਨ ਹਫੜਾ-ਦਫੜੀ ਮਚ ਗਈ। ਪੁਲਿਸ ਦਾ ਕਹਿਣਾ ਹੈ ਕਿ ਇੰਸਪੈਕਟਰ ਨੇ ਆਪਣਾ ਪਿਸਤੌਲ ਕੱਢ ਕੇ ਭੀੜ ਨੂੰ ਖਿੰਡਾਇਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।