ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧ ਗਏ ਹਨ। ਜਦੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਹਨ, ਤਾਂ ਇਹ ਆਲੇ ਦੁਆਲੇ ਦੇ ਖੇਤਰਾਂ ਦੀ ਹਵਾ ਦੀ ਗੁਣਵੱਤਾ ‘ਤੇ ਸਿੱਧਾ ਅਸਰ ਪਾਉਂਦੀਆਂ ਹਨ। ਪੰਜਾਬ ‘ਚ 24 ਘੰਟਿਆਂ ਦੌਰਾਨ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ਚਿੰਤਾਜਨਕ ਪੱਧਰ ‘ਤੇ ਪਹੁੰਚ ਗਿਆ ਹੈ। ਪੰਜਾਬ ਦੇ 8 ਵਿੱਚੋਂ 5 ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਤੋਂ ਵੱਧ ਹੈ।ਜਦਕਿ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਮਾਮੂਲੀ ਕਮੀ ਆਈ ਹੈ।
ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਚੰਗੀ ਧੁੱਪ ਨਿਕਲਣ ਲੱਗੀ ਹੈ। ਜਿਸ ਕਾਰਨ ਦਿਨ ਦਾ ਤਾਪਮਾਨ ਆਮ ਵਾਂਗ ਹੋ ਰਿਹਾ ਹੈ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਲਗਾਤਾਰ ਘਟਦਾ ਜਾ ਰਿਹਾ ਹੈ। ਬੀਤੀ ਰਾਤ ਤਾਪਮਾਨ 1.5 ਡਿਗਰੀ ਹੇਠਾਂ ਆ ਗਿਆ। ਇੰਨਾ ਹੀ ਨਹੀਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਤਾਪਮਾਨ ‘ਚ ਇਸ ਗਿਰਾਵਟ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ।