ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰਵਾਈ ਜਾਵੇਗੀ NEET-JEE ਮੇਨਜ਼ ਦੀ ਤਿਆਰੀ, ਅੱਜ ਤੋਂ Online classes ਸ਼ੁਰੂ

ਸਿੱਖਿਆ \ ਤਕਨਾਲੋਜੀ ਪੰਜਾਬ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨਜ਼ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਿਤ ਸਾਫਟਵੇਅਰ ਤਿਆਰ ਕੀਤਾ ਹੈ। ਇਹ ਸਕੀਮ ਸਿੱਖਿਆ ਮੰਤਰਾਲੇ ਸਕੂਲ ਸਿੱਖਿਆ ਅਤੇ ਸਾਖਰਤਾ ਸਾਹਿਤ ਐਪ ਨਾਲ ਜੁੜੀ ਹੋਈ ਹੈ। NEET ਪ੍ਰੀਖਿਆ ਲਈ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ ਅਤੇ ਗਣਿਤ ਦੀਆਂ ਕਲਾਸਾਂ 20 ਨਵੰਬਰ ਤੋਂ ਸ਼ਾਮ 4.30 ਵਜੇ ਤੋਂ ਸ਼ਾਮ 6.30 ਵਜੇ ਤੱਕ ਹੋਣਗੀਆਂ।
ਜਿਕਰਯੋਗ ਹੈ ਕਿ 11 ਨਵੰਬਰ ਤੋਂ ਸਕੂਲ ਸਮੇਂ ਦੁਪਹਿਰ 1.15 ਤੋਂ 3.20 ਤੱਕ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਅਤੇ ਮੈਥਸ ਦਾ ਪੀਰੀਅਡ ਲੱਗ ਰਿਹਾ ਹੈ।

Latest News

Latest News

Leave a Reply

Your email address will not be published. Required fields are marked *