ਸਿੰਘ ਸਹਿਬਾਨ ਦੀ ਐਮਰਜੈਂਸੀ ਮੀਟਿੰਗ, ਭੂੰਦੜ ਤੇ ਧਾਮੀ ਵੀ ਮੀਟਿੰਗ ‘ਚ ਹੋਏ ਸ਼ਾਮਲ

Punjab

ਲੁਧਿਆਣਾ 20 ਨਵੰਬਰ , ਦੇਸ਼ ਕਲਿੱਕ ਬਿਓਰੋ
ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਸਿੰਘ ਸਹਿਬਾਨਾਂ ਦੀ ਐਮਰਜੈਂਸੀ ਮੀਟਿੰਗ ਹੋਈ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸਿੰਘ ਸਾਹਿਬ ਜਥੇਦਾਰ ਸੁਲਤਾਨ ਸਿੰਘ ਸ਼ਾਮਲ ਹੋਏ। ਇਹਨਾਂ ਤਿੰਨਾਂ ਤੋਂ ਇਲਾਵਾ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਵੀ ਸ਼ਾਮਲ ਸਨ। ਮੀਟਿੰਗ ਕਾਰਨ ਅਕਾਲੀ ਸਿਆਸਤ ਵਿੱਚ ਭੁਚਾਲ ਆ ਗਿਆ ਹੈ ਕਿ ਅੱਜ ਦੀ ਮੀਟਿੰਗ ਵਿੱਚ ਸ ਸੁਖਬੀਰ ਸਿਘ ਬਾਦਲ ਤੇ ਅਕਾਲੀ ਸੁਧਾਰ ਲਹਿਰ ਦੇ ਆਗੂਆਂ ਬਾਰੇ ਕੀ ਫੈਸਲਾ ਹੋਵੇਗਾ।ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ ਸੀ ਅਤੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਗੱਲ ਨਹੀਂ ਹੋਈ। ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਬਾਹਰ ਆਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ,  ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲੀ ਦਲ ਦੇ ਪ੍ਰਧਾਨ ਦਰਮਿਆਨ ਪੰਥਕ ਮਸਲਿਆਂ ਨੂੰ ਲੈ ਕੇ ਅਕਸਰ ਇਹੋ ਜਿਹੀਆਂ ਮੀਟਿੰਗਾ ਹੁੰਦੀਆਂ ਰਹਿੰਦੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਬਾਰੇ ਫੈਸਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਮੀਟਿੰਗ ‘ਚ ਹਰਨਾਮ ਸਿੰਘ ਧੂੰਮਾ ਵੱਲੋਂ ਬੀਜੇਪੀ ਨੂੰ ਸਮਰਥਨ ਦਾ ਵਿਰੋਧ ਕੀਤਾ ਗਿਆ। 

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।