ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਖਰੀਦ ਏਜੰਸੀਆਂ ਨੂੰ ਪੱਤਰ ਭੇਜਿਆ

ਪੰਜਾਬ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਚੁਕਾਈ ਹਰ ਹਾਲਤ ‘ਚ ਕੀਤੀ ਜਾਵੇ। ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।