ਪੰਜਾਬ ‘ਚ ਪੇਪਰਾਂ ਦੇ ਤਣਾਅ ਕਾਰਨ ਵਿਦਿਆਰਥੀ ਵਲੋਂ ਖੁਦਕੁਸ਼ੀ

ਸਿੱਖਿਆ \ ਤਕਨਾਲੋਜੀ

ਅਬੋਹਰ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਪੇਪਰਾਂ ਦੇ ਤਣਾਅ ਕਾਰਨ ਅਬੋਹਰ ਇਲਾਕੇ ਦੀ ਈਦਗਾਹ ਬਸਤੀ ਦੇ ਰਹਿਣ ਵਾਲੇ ਵਿਦਿਆਰਥੀ ਨੇ ਵੀਰਵਾਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ। ਜਿਸ ਦਾ ਅੱਜ ਪੇਪਰ ਹੋਣਾ ਸੀ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਦੁਖਦ ਪਹਿਲੂ ਇਹ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਮਿਲੀ ਜਾਣਕਾਰੀ ਅਨੁਸਾਰ ਚਿਰਾਗ ਪੁੱਤਰ ਨੰਦ ਲਾਲ ਉਮਰ ਕਰੀਬ 21 ਸਾਲ ਮਲੋਟ ਦੇ ਇੱਕ ਨਿੱਜੀ ਕਾਲਜ ਵਿੱਚ ਬੀਏ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ। ਉਸ ਦੇ ਪਰਿਵਾਰ ਵਾਲਿਆਂ ਅਨੁਸਾਰ ਅੱਜ ਉਸ ਦਾ ਪੇਪਰ ਹੋਣਾ ਸੀ ਪਰ ਉਹ ਪਿਛਲੇ 10-15 ਦਿਨਾਂ ਤੋਂ ਪੇਪਰ ਨੂੰ ਲੈ ਕੇ ਪ੍ਰੇਸ਼ਾਨ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।