ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ

ਪੰਜਾਬ

ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋ
ਸੁਖਬੀਰ ਸਿੰਘ ਬਾਦਲ ਨੇ ਦੁਬਾਰਾ ਫਿਰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ‘ਤੇ ਜਲਦ ਫ਼ੈਸਲਾ ਸੁਣਾਇਆ ਜਾਵੇ। ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ, ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ। ਸੁਖਬੀਰ ਨੇ ਚਿੱਠੀ ਵਿਚ ਲਿਖਿਆ ਹੈ ਕਿ, ਆਪ ਜੀ ਨੂੰ ਬੇਨਤੀ ਹੈ ਕਿ ਸਿੱਖ ਕੌਮ ਦੇ ਸਰਬ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਜਿਸ ਦਾ ਕਿ ਮੇਰੇ ਮਨ ਤੇ ਬੇਹਦ ਗਹਿਰਾ ਅਸਰ ਹੈ। ਦਾਸ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਦਾਸ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ। ਆਪ ਜੀ ਦਾਸ ਦੀ ਬੇਨਤੀ ਜਰੂਰ ਪ੍ਰਵਾਨ ਕਰੋ ਜੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।