ਸੁਲਤਾਨਪੁਰ ਲੋਧੀ ਵਿਖੇ BJP ਨੇਤਾ ਦਾ ਕਤਲ

ਪੰਜਾਬ

ਕਪੂਰਥਲਾ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਸੁਲਤਾਨਪੁਰ ਲੋਧੀ ‘ਚ ਵੀਰਵਾਰ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਕੇ ਕਤਲ ਕਰ ਦਿੱਤਾ। ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਦਾ ਆਗੂ ਹਨੀ ਕੁਮਾਰ ਦੇਰ ਰਾਤ ਦਾਣਾ ਮੰਡੀ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਹਨੀ ਕੁਮਾਰ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਸਨ। ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਕ ਮੁਲਜ਼ਮ ਨੂੰ ਕਾਬੂ ਵੀ ਕੀਤਾ ਗਿਆ ਹੈ। ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।