ਮੋਹਾਲੀ ਦੇ ਪਿੰਡ ਕੁੰਭੜਾ ‘ਚ ਪੁਲਿਸ ਤਾਇਨਾਤ

ਪੰਜਾਬ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਮੁਹਾਲੀ ਦੇ ਸੈਕਟਰ 68 ਦੇ ਕੁੰਭੜਾ ਵਿੱਚ ਦਮਨਪ੍ਰੀਤ (17) ਦਾ 13 ਨਵੰਬਰ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ ਨੂੰ ਬਚਾਉਣ ਆਏ ਉਸ ਦੇ ਦੋਸਤ ਦਿਲਪ੍ਰੀਤ ਨੂੰ ਵੀ ਸਿਰ ਵਿੱਚ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਉਸ ਦੀ ਵੀ ਨੌਂ ਦਿਨਾਂ ਬਾਅਦ ਵੀਰਵਾਰ ਨੂੰ ਪੀਜੀਆਈ ਵਿੱਚ ਮੌਤ ਹੋ ਗਈ। ਅੱਜ (ਸ਼ੁੱਕਰਵਾਰ) ਉਸ ਦਾ ਪੀਜੀਆਈ ਵਿਖੇ ਪੋਸਟਮਾਰਟਮ ਕੀਤਾ ਜਾਣਾ ਹੈ, ਜਿਸ ਤੋਂ ਬਾਅਦ ਅੰਤਿਮ ਸਸਕਾਰ ਕੀਤਾ ਜਾਵੇਗਾ।
ਅਜਿਹੇ ‘ਚ ਪਿੰਡ ‘ਚ ਮਾਹੌਲ ਖਰਾਬ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਸ ਅਲਰਟ ਮੋਡ ‘ਤੇ ਹੈ। ਸਾਵਧਾਨੀ ਦੇ ਤੌਰ ‘ਤੇ ਪੁਲਿਸ ਕੁੰਭੜਾ ਅਤੇ ਏਅਰਪੋਰਟ ਰੋਡ ‘ਤੇ ਨਜ਼ਰ ਰੱਖ ਰਹੀ ਹੈ। 250 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲੀਸ ਅਧਿਕਾਰੀ ਵੀ ਸਾਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।
ਪੰਚਾਇਤ ਯੂਨੀਅਨ ਦੇ ਸੀਨੀਅਰ ਮੈਂਬਰ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਮ੍ਰਿਤਕ ਚਾਰ ਭੈਣ-ਭਰਾ ਹਨ। ਪਰਿਵਾਰਕ ਮੈਂਬਰ, ਮ੍ਰਿਤਕ ਅਤੇ ਉਸ ਦਾ ਭਰਾ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤੋਂ ਇੱਕ ਹੀ ਮੰਗ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਇਸ ਮਾਮਲੇ ਦੇ ਦੋ ਮੁਲਜ਼ਮ ਹਾਲੇ ਪੁਲੀਸ ਦੀ ਪਕੜ ਤੋਂ ਬਾਹਰ ਹਨ। ਪੁਲਿਸ ਨੂੰ ਇਹਨਾਂ ਨੂੰ ਵੀ ਕਾਬੂ ਕਰਨਾ ਚਾਹੀਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।