ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਬੀਤੇ ਕੱਲ੍ਹ ਗੁਰੂਗ੍ਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਸਾਹਮਣੇ ਆਈ ਹੈ। ਸੀਐਮ ਸਿਰਸਾ ਤੋਂ ਗੁਰੂਗ੍ਰਾਮ ਜਾ ਰਹੇ ਸਨ। ਉਨ੍ਹਾਂ ਦਾ ਰੂਟ ਗੁਰੂਗ੍ਰਾਮ ਵਿੱਚ ਸੀ। ਇਸੇ ਦੌਰਾਨ ਉਨ੍ਹਾਂ ਦੇ ਕਾਫ਼ਲੇ ਦੇ ਵਿਚਕਾਰ ਸਵਾਰੀਆਂ ਨਾਲ ਭਰਿਆ ਇੱਕ ਆਟੋ ਆ ਗਿਆ। ਇਹ ਘਟਨਾ ਸੈਕਟਰ 29 ਨੂੰ ਜਾਂਦੇ ਸਮੇਂ ਵਾਪਰੀ।
ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਕਾਫ਼ਲੇ ਦੇ ਰਸਤੇ ਦੇ ਇੱਕ ਪਾਸੇ ਆਟੋ ਨੂੰ ਰੋਕ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਦਾ ਕਾਫਲਾ ਸਿੱਧਾ ਅੱਗੇ ਵਧਦਾ ਰਿਹਾ। ਹਾਲਾਂਕਿ ਇਸ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
Published on: ਨਵੰਬਰ 22, 2024 8:08 ਪੂਃ ਦੁਃ