ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਸੀਐਮ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੀ ਚੰਗਾ ਕੰਮ ਕਰ ਰਿਹਾ ਹੈ।
CM ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਫੈਸਲਾ ਲੈਣ ਦੀ ਸਮਰੱਥਾ ਚੰਗੀ ਹੈ, ਉਨ੍ਹਾਂ ਕੋਲ ਤਜਰਬਾ ਹੈ। ਉਹ ਵਿਧਾਇਕ, ਮੰਤਰੀ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਇਹ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਮੁਹਾਲੀ ਜ਼ਿਲ੍ਹੇ ‘ਚ ਡੇਰਾਬੱਸੀ ਦੇ ਮੁਬਾਰਕਪੁਰ ਵਿਖੇ ਜੈਨ ਸਮਾਜ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ।
ਜਦੋਂ ਤੋਂ ਰਾਜਪਾਲ ਕਟਾਰੀਆ ਨੇ ਅਹੁਦਾ ਸੰਭਾਲਿਆ ਉਦੋਂ ਤੋਂ ਪੰਜਾਬ ਸਰਕਾਰ ਬਹੁਤ ਵਧੀਆ ਚੱਲ ਰਹੀ : CM ਮਾਨ