ਚੱਬੇਵਾਲ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਨੇ ਇਕ ਸੀਟ ਉਤੇ ਜਿੱਤ ਪ੍ਰਾਪਤ ਕਰ ਲਈ ਹੈ।ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਇਸ਼ਾਂਕ ਕੁਮਾਰ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਪਾਰਟੀ ਦਾ ਮਾਣ ਵਧਾਇਆ। ਇਸ਼ਾਂਕ ਕੁਮਾਰ ਨੇ 51,904 ਵੋਟਾਂ ਪ੍ਰਾਪਤ ਕਰਦਿਆਂ ਆਪਣੀ ਨਜ਼ਦੀਕੀ ਵਿਰੋਧੀ ਕਾਂਗਰਸ ਦੇ ਉਮੀਦਵਾਰ ਰਣਜੀਤ ਸਿੰਘ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।
ਇਸ ਮੁਕਾਬਲੇ ਵਿੱਚ ਕਾਂਗਰਸ ਦੇ ਉਮੀਦਵਾਰ ਰਣਜੀਤ ਸਿੰਘ ਨੂੰ 23,214 ਵੋਟਾਂ ਮਿਲੀਆਂ, ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ ਸਿਰਫ 8,692 ਵੋਟਾਂ ‘ਤੇ ਸਬਰ ਕਰਨਾ ਪਿਆ। ਸਮਾਜ ਭਲਾਈ ਮੋਰਚੇ ਦੇ ਉਮੀਦਵਾਰ ਦਵਿੰਦਰ ਕੁਮਾਰ ਨੂੰ 307 ਵੋਟਾਂ ਹੀ ਮਿਲੀਆਂ। ਇਸ ਤੋਂ ਇਲਾਵਾ, ਦੋ ਆਜ਼ਾਦ ਉਮੀਦਵਾਰ ਵੀ ਮੈਦਾਨ ਵਿੱਚ ਸਨ, ਪਰ ਉਹਨਾਂ ਨੂੰ ਥੋੜ੍ਹੀਆਂ ਹੀ ਵੋਟਾਂ ਪ੍ਰਾਪਤ ਹੋਈਆਂ। ਦਵਿੰਦਰ ਸਿੰਘ ਘੀਰਾ ਨੂੰ 226 ਅਤੇ ਰੋਹਿਤ ਕੁਮਾਰ ਟਿੰਕੂ ਨੂੰ ਸਿਰਫ 176 ਵੋਟਾਂ ਮਿਲੀਆਂ।
ਇਸ ਚੋਣ ਵਿੱਚ ਨੋਟਾ (ਕੋਈ ਵੀ ਉਮੀਦਵਾਰ ਨਹੀਂ) ਦੇ ਵਿਕਲਪ ਨੂੰ 884 ਵੋਟਾਂ ਮਿਲੀਆਂ, ਜੋ ਇਹ ਦਰਸਾਉਂਦਾ ਹੈ ਕਿ ਕੁਝ ਵੋਟਰਾਂ ਨੇ ਕਿਸੇ ਵੀ ਉਮੀਦਵਾਰ ਨੂੰ ਚੁਣਨ ਲਈ ਸਹਿਮਤੀ ਨਹੀਂ ਦਿੱਤੀ।
Published on: ਨਵੰਬਰ 23, 2024 12:23 ਬਾਃ ਦੁਃ