ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਦੋ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਦੋ ਤੋਂ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਚੱਬੇਵਾਲ ਤੋਂ 5ਵੇਂ ਰਾਊਂਡ ਤੱਕ ਆਮ ਆਦਮੀ ਪਾਰਟੀ ਦਾ ਉਮੀਦਵਾਰ 8508 ਵੋਟਾਂ ਦੇ ਫਰਕ ਨਾਲ ਅੱਗੇ ਚਲ ਰਹੇ ਹਨ। ‘ਆਪ’ ਉਮੀਦਵਾਰ ਡਾਕਟਰ ਇਸ਼ਾਂਕ ਕੁਮਾਰ ਨੂੰ 18330 ਵੋਟਾਂ ਅਤੇ ਕਾਂਗਰਸ ਦੇ ਉਮੀਦਵਾਰ ਨੂੰ 9822 ਵੋਟਾਂ ਪਈਆਂ। ਜਦੋਂ ਕਿ ਭਾਜਪਾ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ 2055 ਵੋਟਾਂ ਪਈਆਂ।
ਗਿੱਦੜਬਾਹਾ ਤੋਂ 3 ਰਾਊਂਡ ਤੱਕ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 3972 ਵੋਟਾਂ ਦੇ ਫਰਕ ਨਾਲ ਅੱਗੇ ਚਲ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਨੂੰ 16576 ਵੋਟਾਂ, ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 12604 ਵੋਟਾਂ ਮਿਲੀਆਂ ਹਨ। ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ 3481 ਮਿਲੀਆਂ।