ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਹੁਣ ਦਸੰਬਰ ਦੇ ਅੰਤ ਤੱਕ ਹੋਣਗੀਆਂ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।