ਡੇਰਾ ਬਾਬਾ ਨਾਨਕ, 23 ਨਵੰਬਰ, ਨਰੇਸ਼ ਕੁਮਾਰ :
ਡੇਰਾ ਬਾਬਾ ਨਾਨਕ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਜਿੱਤ ਗਏ ਹਨ। ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ। ‘ਆਪ’ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ 5722 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ : ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਜਿੱਤ
ਇਸ ਜਿੱਤ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਕੇ ਉਤੇ ਪਹੁੰਚ ਗਏ। ‘ਆਪ’ ਵਰਕਰਾਂ ਵੱਲੋਂ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ।
Published on: ਨਵੰਬਰ 23, 2024 12:51 ਬਾਃ ਦੁਃ