ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਦੋ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਦੋ ਤੋਂ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਕਾਂਗਰਸ ਅੱਗੇ ਚਲ ਰਹੀ ਹੈ। ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ 421 ਵੋਟਾਂ ਦੇ ਫਰਕ ਨਾਲ ਅੱਗੇ ਚਲ ਰਹੀ ਹੈ। ਚੌਥੇਂ ਰਾਊਂਡ ਤੱਕ ਜਤਿੰਦਰ ਕੌਰ ਰੰਧਾਵਾ ਨੂੰ 13963 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 13542 ਵੋਟਾਂ ਪਈਆਂ।
ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਕਾਲਾ ਢਿੱਲੋਂ 1188 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। 6ਵੇਂ ਗੇੜ ਤੱਕ ਕਾਂਗਰਸੀ ਉਮੀਦਵਾਰ ਨੂੰ 9437 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 8249 ਵੋਟਾਂ ਪਈਆਂ।
Published on: ਨਵੰਬਰ 23, 2024 10:24 ਪੂਃ ਦੁਃ