ਨਵੀਂ ਦਿੱਲੀ, 24 ਨਵੰਬਰ, ਦੇਸ਼ ਕਲਿੱਕ ਬਿਓਰੋ :
ਸੋਸ਼ਲ ਮੀਡੀਆ ਉਤੇ ਕਈ ਤਰ੍ਹਾਂ ਦੇ ਪੱਤਰ ਵਾਇਰਲ ਹੁੰਦੇ ਰਹਿੰਦੇ ਹਨ, ਜੋ ਲੋਕਾਂ ਨੂੰ ਕਾਫੀ ਪ੍ਰਭਾਵਿਤ ਕਰਦੇ ਹਨ। ਇਕ ਅਜਿਹਾ ਹੀ ਪੱਤਰ ਸੋਸ਼ਲ ਮੀਡੀਆ ਉਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 62 ਸਾਲ ਕਰ ਦਿੱਤੀ ਹੈ। ਹਾਲਾਂਕਿ , ਇਹ ਦਾਅਵਾ ਪੂਰੀ ਤਰ੍ਹਾਂ ਝੂਠਾ ਹੈ। ਭਾਰਤ ਸਰਕਾਰ ਦੇ ਪ੍ਰੈਸ ਸੂਚਨਾ ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਉਮਰ ਵਧਾਉਣ ਦਾ ਕੋਈ ਫੈਸਲਾ ਨਹੀਂ ਕੀਤਾ।
ਅਗਸਤ 2023 ਵਿੱਚ ਸਰਕਾਰ ਨੇ ਲੋਕ ਸਭਾ ਵਿੱਚ ਪੁਸ਼ਟੀ ਕੀਤੀ ਸੀ ਕਿ ਕੇਂਦਰੀ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਉਮਰ ਬਦਲਣ ਦਾ ਕੋਈ ਪ੍ਰਸਤਾਵ ਵਿਚਾਰਧੀਨ ਨਹੀਂ ਹੈ।