ਗੁਰਦਾਸਪੁਰ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਜ਼ਿਲ੍ਹੇ ਦੇ ਦੀਨਾਨਗਰ ‘ਚ ਇਕ ਔਰਤ ਨੇ ਸੜਕ ‘ਤੇ ਬੱਚੇ ਨੂੰ ਜਨਮ ਦਿੱਤਾ ਹੈ।ਸਰਬਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਔਰਤ ਅਤੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ।ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਔਰਤ ਦੇ ਪਤੀ ਕੰਨੀ ਵਾਸੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਪਿੰਡ-ਪਿੰਡ ਜਾ ਕੇ ਚਾਦਰਾਂ ਵੇਚਦਾ ਹੈ। ਉਹ ਦੀਨਾਨਗਰ ਦਾ ਰਹਿਣ ਵਾਲਾ ਹੈ, ਅੱਜ ਜਦੋਂ ਉਹ ਅਤੇ ਉਸਦੀ ਪਤਨੀ ਪਿੰਡ ਵਿੱਚ ਚਾਦਰਾਂ ਵੇਚ ਰਹੇ ਸੀ ਤਾਂ ਜ਼ਿਆਦਾ ਵਜ਼ਨ ਚੁੱਕਣ ਕਾਰਨ ਉਸਦੀ ਪਤਨੀ ਦੇ ਪੇਟ ਵਿੱਚ ਦਰਦ ਹੋਣ ਲੱਗਾ।
ਇਸ ਦੌਰਾਨ ਜਦੋਂ ਉਹ ਆਪਣੀ ਪਤਨੀ ਨੂੰ ਮੋਟਰਸਾਈਕਲ ’ਤੇ ਹਸਪਤਾਲ ਲੈ ਕੇ ਜਾ ਰਿਹਾ ਸੀ।
ਰਸਤੇ ‘ਚ ਉਸ ਦੀ ਪਤਨੀ ਸੜਕ ‘ਤੇ ਡਿੱਗ ਪਈ ਅਤੇ ਦਰਦ ਨਾਲ ਤੜਫਣ ਲੱਗੀ। ਉਸ ਨੇ ਰਸਤੇ ਵਿੱਚ ਹੀ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਦੌਰਾਨ ਸ਼ਰਬਤ ਦਾ ਭਲਾ ਵੈਲਫੇਅਰ ਸੋਸਾਇਟੀ ਦੇ ਮੈਂਬਰ ਵੀ ਉਥੇ ਪਹੁੰਚ ਗਏ। ਉਹ ਉਸ ਨੂੰ ਆਪਣੀ ਕਾਰ ਵਿੱਚ ਗੁਰਦਾਸਪੁਰ ਦੇ ਸਿਵਲ ਹਸਪਤਾਲ ਲੈ ਗਏ। ਪਰ ਨਵਜੰਮੇ ਬੱਚੇ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।