ਗਿਆਨੀ ਰਘਬੀਰ ਸਿੰਘ ਨੇ ਦੋ ਦਸੰਬਰ ਨੂੰ ਸੱਦੀ ਸਿੰਘ ਸਾਹਿਬਾਨਾਂ ਦੀ ਮੀਟਿੰਗ

ਪੰਜਾਬ

ਦਸ ਸਾਲਾਂ ‘ਚ ਮੰਤਰੀ ਤੇ ਕੋਰ ਕਮੇਟੀ ਮੈਂਬਰ ਰਹੇ ਨੇਤਾ ਕੀਤੇ ਤਲਬ

ਅੰਮ੍ਰਿਤਸਰ: 25 ਨਵੰਬਰ, ਦੇਸ਼ ਕਲਿੱਕ ਬਿਓਰੋ
ਅਕਾਲ ਤਖਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2007 ਤੋਂ 2017 ਤੱਕ ਬਾਦਲ ਮਨਿਸਟਰੀ ‘ਚ ਰਹੇ ਕੈਬਨਿਟ ਮੰਤਰੀਆਂ ਤੇ 2015 ਦੀ ਕੋਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਕਾਲ ਤਖਤ ‘ਤੇ ਤਲਬ ਕਰ ਲਿਆ ਹੈ।
ਗਿਆਨੀ ਰਘਬੀਰ ਸਿੰਘ ਨੇ ਇਸ ਬਾਰੇ ਵਿਚਾਰ ਕਰਨ ਹਿਤ ਸਿੰਘ ਸਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੱਦ ਲਈ ਹੈ। ਸਿੱਖ ਹਲਕਿਆਂ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮਸਲਾ ਵਾਰ ਵਾਰ ਉਠਾਇਆ ਜਾ ਰਿਹਾ ਸੀ ਕਿ ਸਾਰੇ ਗੁਨਾਹਾਂ ਨੂੰ ਦਾ ਭਾਰ ਸਿਰਫ ਸੁਖਬੀਰ ਸਿੰਘ ਬਾਦਲ ਉੱਤੇ ਹੀ ਕਿਉਂ ਪਾਇਆ ਜਾ ਰਿਹਾ ਹੈ। ਹੁਣ ਸਿੰਘ ਸਾਹਿਬ ਨੇ ਅਕਾਲੀ ਦਲ ਦੇ ਰਾਜ ਭਾਗ ਵੇਲੇ ਦੇ 10 ਸਾਲਾਂ ‘ਚ ਰਹੇ ਸਾਰੇ ਮੰਤਰੀ ਤੇ 2015 ‘ਚ ਕੋਰ ਕਮੇਟੀ ਮੈਂਬਰ ਰਹੇ ਸਾਰੇ ਨੇਤਾਵਾਂ ਨੂੰ ਤਲਬ ਕਰ ਲਿਆ ਹੈ।
ਤਲਬ ਕੀਤੇ ਨੇਤਾਵਾਂ ‘ਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰੰਘ ਢਿੱਲੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ , ਸੁੱਚਾ ਸਿੰਘ ਲੰਗਾਹ, ਸੋਹਨ ਸਿੰਘ ਠੰਡਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਬਾਦਲ, ਸਰਵਣ ਸਿੰਘ ਫਿਲੌਰ, ਸਿਕੰਦਰ ਸਿੰਘ ਮਲੂਕਾ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਆਦਿ ਸ਼ਾਮਲ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।