ਨਵੀਂ ਦਿੱਲੀ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ Supreme Court ‘ਚ ਅੱਜ ਸੁਣਵਾਈ ਹੋਵੇਗੀ। 11 ਨਵੰਬਰ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਦਿੱਲੀ ਸਰਕਾਰ ਨੂੰ 25 ਨਵੰਬਰ ਤੋਂ ਪਹਿਲਾਂ ਰਾਜਧਾਨੀ ਵਿੱਚ ਸਾਲ ਭਰ ਲਈ ਪਟਾਕਿਆਂ ‘ਤੇ ਪਾਬੰਦੀ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਦਿੱਲੀ ਸਰਕਾਰ ਦੇ ਵਕੀਲ ਨੇ ਅਦਾਲਤ ਦੇ ਸਾਹਮਣੇ ਕਿਹਾ ਸੀ ਕਿ ਅਸੀਂ ਸਾਰੇ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਪੂਰੇ ਸਾਲ ਲਈ ਪਟਾਕੇ ‘ਤੇ ਪਾਬੰਦੀ ਲਾਗੂ ਕਰਨ ਦਾ ਫੈਸਲਾ ਲਵਾਂਗੇ।
ਸੁਪਰੀਮ ਕੋਰਟ ਵਿੱਚ ਜਸਟਿਸ ਅਭੈ ਓਕ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਦਿੱਲੀ ਪੁਲੀਸ ਨੂੰ ਕਿਹਾ ਸੀ ਕਿ ਦਿੱਲੀ ਪੁਲੀਸ ਨੇ ਪਾਬੰਦੀਆਂ ਨੂੰ ਗੰਭੀਰਤਾ ਨਾਲ ਲਾਗੂ ਨਹੀਂ ਕੀਤਾ। ਅਦਾਲਤ ਨੇ ਕਿਹਾ ਸੀ ਕਿ ਦਿੱਲੀ ਪੁਲੀਸ ਕਮਿਸ਼ਨਰ ਨੂੰ ਪਟਾਕਿਆਂ ’ਤੇ ਪਾਬੰਦੀ ਲਾਉਣ ਲਈ ਵਿਸ਼ੇਸ਼ ਸੈੱਲ ਬਣਾਉਣਾ ਚਾਹੀਦਾ ਹੈ।