ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਨਵੰਬਰ ਮਹੀਨੇ ਦਾ ਆਖ਼ਰੀ ਹਫ਼ਤਾ ਚੱਲ ਰਿਹਾ ਹੈ। ਇਸ ਦੇ ਬਾਵਜੂਦ ਨਾ ਤਾਂ ਠੰਢ ਆਪਣਾ ਪੂਰਾ ਅਸਰ ਦਿਖਾ ਰਹੀ ਹੈ ਅਤੇ ਨਾ ਹੀ ਮੀਂਹ ਪੈ ਰਿਹਾ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 1 ਡਿਗਰੀ ਵੱਧ ਪਾਇਆ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਪਰ ਚੰਡੀਗੜ੍ਹ ਦੀ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਨਵੰਬਰ ਮਹੀਨੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਭਾਵ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 27 ਨਵੰਬਰ ਤੋਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇੱਕ ਵਾਰ ਫਿਰ ਧੁੰਦ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਕੁਝ ਦਿਨਾਂ ਤੱਕ ਰਹੇਗਾ।
ਪੰਜਾਬ ‘ਚ ਦਿਨ ਦਾ ਤਾਪਮਾਨ ਆਮ ਵਾਂਗ ਹੈ ਪਰ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ‘ਚ ਰਾਤ ਦਾ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਹੈ ਅਤੇ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 10 ਤੋਂ 15 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ।
ਪੰਜਾਬ ‘ਚ ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਦੌਰਾਨ ਵੀ ਪੂਰਾ ਅਸਰ ਨਹੀਂ ਦਿਖਾ ਰਹੀ ਠੰਢ