ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਹੀਰੋ ਡੀਲਕਸ” ਮੋਟਰ ਸਾਈਕਲ ਭੇਂਟ

ਚੰਡੀਗੜ੍ਹ


ਮੋਹਾਲੀ: 26 ਨਵੰਬਰ, ਦੇਸ਼ ਕਲਿੱਕ ਬਿਓਰੋ

ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੌਟਰ ਸਾਈਕਲ ਭੇਂਟ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ”ਹੀਰੋ ਡਿਲਕਸ” ਮੌਟਰ ਸਾਈਕਲ ਦੀ ਚਾਬੀ ਵਿੱਚ ਲਗਾ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਿਸ਼ਾਨ ਸਾਹਿਬ ਜੀ ਦੇ ਬਿਲਕੁੱਲ ਨੇੜੇ ਖੜ੍ਹਾ ਕਰਕੇ ਬਿਨਾ ਕਿਸੇ ਨੂੰ ਦੱਸੇ ਚਲਾ ਗਿਆ।  ਉਨ੍ਹਾਂ ਦੱਸਿਆ ਕਿ ਪਹਿਰੇਦਾਰ ਵੱਲੋਂ ਜਾਣਕਾਰੀ ਦੇਣ ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਮੋਟਰ ਸਾਈਕਲ ਦੇ ਸਾਰੇ ਕਾਗਜਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ । ਇਨ੍ਹਾਂ ਕਾਗਜਾਂ ਦੇ ਨਾਲ ਦਾਨੀ ਸੱਜਣ ਵੱਲੋਂ ਇੱਕ ਚਿੱਠੀ ਬੇਨਤੀ ਰੂਪ ਵਿੱਚ ਰੱਖੀ ਹੋਈ ਸੀ ਜਿਸ ਵਿੱਚ ਲਿਖਿਆ ਸੀ ਕਿ ਦਾਸ ਇਸ ਸ਼ਹੀਦੀ ਸਥਾਨ ਤੇ ਚੱਲ ਰਹੀ ਕਾਰ ਸੇਵਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾਂ ਦੀ ਸੇਵਾ-ਸੰਭਾਲ ਅਤੇ ਨਵੇਂ ਸਰੂਪਾਂ ਦੀ ਨਿਸ਼ਕਾਮ ਸੇਵਾ ਤੋਂ ਬਹੁਤ ਪ੍ਰਭਾਵਿਤ ਹੈ । ਇਸ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਹੁੰਦਾ ਅਦਬ ਸਤਿਕਾਰ ਅਤੇ ਕਾਰ ਸੇਵਾ ਵੇਖ ਕੇ ਦਾਸ ਵੀ ਤੁੱਛ ਮਾਤਰ ਇਹ ਮੋਟਰ ਸਾਈਕਲ ਕਾਰ ਸੇਵਾ ਲਈ ਭੇਂਟ ਕਰਨਾ ਚਾਹੁੰਦਾ ਹੈ । ਕਾਗਜਾਂ ਦੇ ਮੁਤਾਬਿਕ ਮੋਟਰ ਸਾਈਕਲ ਦੀ ਕੀਮਤ 78,600 ਰੁਪਏ ਹਨ। ਦਾਨੀ ਸੱਜਣ ਵੱਲੋਂ ਮੋਟਰ ਸਾਈਕਲ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾ ਦਿੱਤੀ ਗਈ ਹੈ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੈ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।