ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ।
ਚੰਡੀਗੜ੍ਹ ਦੇ ਜਿਸ ਇਲਾਕੇ ‘ਚ ਇਹ ਧਮਾਕੇ ਹੋਏ ਹਨ, ਉਸ ਨੂੰ ਪ੍ਰਈਮ ਮੰਨਿਆ ਜਾਂਦਾ ਹੈ। ਨੇੜੇ ਹੀ ਸਬਜ਼ੀ ਮੰਡੀ ਹੈ। ਇਸ ਤੋਂ ਇਲਾਵਾ ਕਈ ਕੇਂਦਰੀ ਅਦਾਰੇ ਇਸ ਦੇ ਨੇੜੇ ਹਨ। ਇਸ ਦੇ ਨਾਲ ਹੀ ਪੁਲਿਸ ਲਾਈਨ ਅਤੇ ਸੈਕਟਰ-26 ਥਾਣਾ ਵੀ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਵੀ ਸੈਕਟਰ-10 ਦੇ ਇੱਕ ਘਰ ਵਿੱਚ ਬੰਬ ਸੁੱਟਿਆ ਗਿਆ ਸੀ।
ਚੰਡੀਗੜ੍ਹ ‘ਚ ਦੋ ਥਾਂਈਂ ਧਮਾਕੇ, ਦਹਿਸ਼ਤ ਦਾ ਮਾਹੌਲ