ਮੋਹਾਲੀ: ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਖੂਨਦਾਨ ਅਤੇ ਅੰਗ ਦਾਨ ਕੈਂਪ 27 ਨਵੰਬਰ ਨੂੰ

Punjab

ਮੋਹਾਲੀ, 26 ਨਵੰਬਰ, 2024: ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ  ਬਲੱਡ ਬੈਂਕ, ਪੀ.ਜੀ.ਆਈ., ਚੰਡੀਗੜ੍ਹ ਦੀ ਟੀਮ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ 27 ਨਵੰਬਰ 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਖੇ ਸਵੈ-ਇਛੱਕ ਖੂਨਦਾਨ ਕੈਂਪ ਅਤੇ ਅੰਗਦਾਨ ਕੈਂਪ ਦਾ ਸਵੇਰੇ 11 ਵਜੇ ਉਦਘਾਟਨ ਕਰਨਗੇ।
     ਇਹ ਜਾਣਕਾਰੀ ਦਿੰਦੇ ਹੋਏ ਡਾ. ਅੰਕਿਤਾ ਕਾਂਸਲ, ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਅਪੀਲ ਕੀਤੀ ਗਈ ਕਿ ਖੂਨਦਾਨ ਕਰਨ ਸਬੰਧੀ ਵੱਧ ਚੱੜ੍ਹ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇ  ਅਤੇ ਅੰਗਦਾਨ ਦੀ ਮਹੱਤਤਾ ਨੂੰ ਦੇਖਦੇ ਹੋਏ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ।    
       ਖੂਨਦਾਨ ਅਤੇ ਅੰਗਦਾਨ ਦੀ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ ਅਤੇ ਲੋੜਵੰਦਾਂ ਦੀ ਚੰਗਾ ਜੀਵਨ ਬਤੀਤ ਕਰਨ ਲਈ ਮੱਦਦ ਕੀਤੀ ਜਾ ਸਕਦੀ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਅਤੇ ਅੰਗ ਕੇਵਲ ਦਾਨ ਕਰਨ ਨਾਲ ਹੀ ਇੱਕਤਰ ਕੀਤੇ ਜਾ ਸਕਦੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।