ਤਰਨਤਾਰਨ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਦੇ ਕਾਬੂ ਤੋਂ ਬਾਹਰ ਹੋਣ ਕਾਰਨ ਹੋਏ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ।ਇਸ ਸਬੰਧੀ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਬਤ ਦੀਪ ਸਿੰਘ ਉਰਫ਼ ਸ਼ੀਲਾ (24) ਪੁੱਤਰ ਕੁਲਦੀਪ ਸਿੰਘ ਅਤੇ ਹਰਮਨਦੀਪ ਸਿੰਘ (17) ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਕੰਗ ਤਰਨਤਾਰਨ ਤੋਂ ਵਾਪਸ ਆਪਣੇ ਪਿੰਡ ਆ ਰਹੇ ਸਨ ਕਿ ਕਾਰ ਬੇਕਾਬੂ ਹੋ ਕੇ ਪਲਟ ਗਈ।
ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ‘ਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟੀ, ਦੋ ਨੌਜਵਾਨਾਂ ਦੀ ਮੌਤ