ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਖੇਤਰ ‘ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਜ਼ਿਕਰਯੋਗ ਹੈ ਕਿ ਜਸਟਿਸ ਕੁਲਦੀਪ ਸਿੰਘ ਪੰਜਾਬ ਦੇ ਐਡਵੋਕੇਟ ਜਨਰਲ, ਵਧੀਕ ਸੋਲਿਸਟਰ ਜਨਰਲ ਆਫ ਇੰਡੀਆ ਸਮੇਤ ਵੱਡੇ ਅਹੁਦਿਆਂ ‘ਤੇ ਕਾਰਜਸ਼ੀਲ ਰਹੇ। ਉਹ 1988 ‘ਚ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਨਿਯੁਕਤ ਹੋਏ ਅਤੇ 1996 ‘ਚ ਸੇਵਾ ਮੁਕਤ ਹੋਏ।

ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।