ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਸੈਕਟਰ-27 ‘ਚ 82 ਸਾਲਾ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ 40 ਲੱਖ ਰੁਪਏ ਦੇ ਗਹਿਣੇ ਤੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਮੰਗਲਵਾਰ ਸਵੇਰੇ ਚਾਰ ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੌਕੇ ਤੋਂ ਕੁਝ ਹਥਿਆਰ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਸ਼ੇ ਦਾ ਸੇਵਨ ਵੀ ਕੀਤਾ ਸੀ।
ਪੁਲੀਸ ਅਤੇ ਸੀਐਫਐਸਐਲ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਘਟਨਾ ਵਾਲੀ ਥਾਂ ਤੋਂ ਸੈਂਪਲ ਲਏ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਨੂੰ ਸੁਲਝਾਉਣ ਲਈ ਕਈ ਪਹਿਲੂਆਂ ‘ਤੇ ਕੰਮ ਕਰ ਰਹੀ ਹੈ। ਇਲਾਕੇ ‘ਚ ਲੱਗੇ ਕੈਮਰਿਆਂ ਤੋਂ ਲੈ ਕੇ ਹੋਰ ਚੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
Published on: ਨਵੰਬਰ 26, 2024 12:11 ਬਾਃ ਦੁਃ