ਖਨੌਰੀ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ। ਉਨ੍ਹਾਂ ਨੇ ਇਹ ਐਲਾਨ 4 ਨਵੰਬਰ ਨੂੰ ਹੀ ਕਰ ਦਿੱਤਾ ਸੀ। ਕੁਝ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ, ਜਿਵੇਂ ਹੀ ਤਰੀਕ ਆਈ, ਪੁਲਿਸ ਨੇ ਉਨ੍ਹਾਂ ਨੂੰ ਤੜਕੇ 3.45 ‘ਤੇ ਹੀ ਹਿਰਾਸਤ ਵਿੱਚ ਲੈ ਲਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਚੁੱਕਣ ਆਏ ਪੁਲਿਸ ਵਾਲੇ ਕਈ ਹਿੰਦੀ ਬੋਲ ਰਹੇ ਸਨ।
ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕਿਆ