ਵਿਧਾਇਕ ਸਵਨਾ ਦੀ ਅਗਵਾਈ ‘ਚ ਫਾਜ਼ਿਲਕਾ ਹਲਕੇ ਦੇ ਆਪ ਵਰਕਰਾਂ ਨੇ ਸ਼ੁਕਰਾਨਾ ਯਾਤਰਾ ਦਾ ਸਵਾਗਤ ਕੀਤਾ

Punjab

ਫਾਜ਼ਿਲਕਾ, 26 ਨਵੰਬਰ, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਜਿੱਤ ਦੀ ਖੁਸ਼ੀ ’ਚ ਅਤੇ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਤੇ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਕਰਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਦੀ ਧੰਨਵਾਦ ਯਾਤਰਾ (ਸ਼ੁਕਰਾਨਾ ਯਾਤਰਾ) ਕੱਢੀ ਗਈ ਹੈ।

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਹਲਕੇ ਦੇ ਆਪ ਵਰਕਰਾਂ ਦੇ ਵਫਦ ਨੇ ਲੁਧਿਆਣਾ ਵਿਖੇ ਪਹੁੰਚ ਕਰਕੇ ਸ਼ੁਕਰਾਨਾ ਯਾਤਰਾ ਦਾ ਸਵਾਗਤ ਕੀਤਾ ਅਤੇ ਜਿੰਮਨੀ ਚੋਣਾਂ ਜਿਤਨ ਤੇ ਪ੍ਰਧਾਨ/ਕਾਰਜਕਾਰੀ ਪ੍ਰਧਾਨ ਬਣਨ *ਤੇ ਦੋਨੋ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਦੋਨਾ ਅਹੁਦੇਦਾਰਾਂ ਨੁੰ ਜੋ ਜਿੰਮੇਵਾਰੀ ਸੌਪੀ ਗਈ ਹੈ ਉਹ ਇਸ ਨੁੰ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਪ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਭਲਾਈ ਕਾਰਜ ਕਰ ਰਹੀ ਹੈ ਜਿਸ ਸਦਕਾ ਉਨ੍ਹਾਂ ਨੇ ਜਿੰਮਨੀ ਚੋਣਾਂ ਵਿਚ ਜਿਤ ਪ੍ਰਾਪਤ ਕੀਤੀ ਹੈ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜ਼ਿਮਨੀ ਚੋਣਾਂ ’ਚ ਜਿੱਤ ਦਰਜ ਕਰਕੇ ਆਮ ਆਦਮੀ ਪਾਰਟੀ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਹੁਣ ਪਾਰਟੀ ਕੋਲ ਸੂਬੇ ਅੰਦਰ ਕੁੱਲ 95 ਵਿਧਾਇਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੌਜੂਦਾ ਸਰਕਾਰ *ਤੇ ਵਿਸ਼ਵਾਸ ਕੀਤਾ ਹੈ ਤੇ ਇਸੇ ਤਰ੍ਹਾਂ ਹੀ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਆਪਣਾ ਭਰੋਸਾ ਕਾਇਮ ਕਰੇਗੀ ਤੇ ਚੋਣਾਂ ਵਿਚ ਜਿਤ ਪ੍ਰਾਪਤ ਕਰੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।